ਕੋਲੰਬੋ, 3 ਜੁਲਾਈ
ਆਵਾਜਾਈ ਦੇ ਸਾਧਨਾਂ ਲਈ ਪੈਟਰੋਲ ਨਾ ਹੋਣ ਕਾਰਨ ਸ੍ਰੀਲੰਕਾ ਸਰਕਾਰ ਨੇ ਸਕੂਲਾਂ ’ਚ ਭਲਕ ਤੋਂ ਹਫ਼ਤੇ ਭਰ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਮੰਤਰਾਲੇ ਨੇ ਸਾਰੇ ਸਰਕਾਰੀ ਤੇ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ’ਚ 4 ਤੋਂ 8 ਜੁਲਾਈ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਫ਼ੈਸਲਾ ਮੰਤਰਾਲੇ ਦੇ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੈਟਰੋਲੀਅਮ ਪਦਾਰਥਾਂ ਦੀ ਘਾਟ ਕਾਰਨ ਸਰਕਾਰੀ ਤੇ ਨਿੱਜੀ ਵਾਹਨ ਨਾ ਮਿਲਣ ਕਾਰਨ ਸਕੂਲਾਂ ’ਚ ਪ੍ਰਿੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀ ਦੀ ਹਾਜ਼ਰੀ ਪਿਛਲੇ ਦੋ ਹਫ਼ਤਿਆਂ ਤੋਂ ਕਾਫੀ ਘੱਟ ਹੈ ਜਿਸ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। -ਪੀਟੀਆਈ