ਕਿਸੇ ਵੀ ਉਲੰਘਣਾ ਦਾ ਮੂੰਹ-ਤੋੜ ਜਵਾਬ ਦਿਆਂਗੇ: ਮੁਨੀਰ
ਪਾਕਿਸਤਾਨ ਦੇ ਥਲ ਸੈਨਾ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਮੰਗਲਵਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਮੁਲਕ ਦੀ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਕਿਸੇ ਵੀ ਹਿਮਾਕਤ ਦਾ ਪੂਰੀ ਮਜ਼ਬੂਤੀ ਨਾਲ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਰਾਵਲਪਿੰਡੀ ਦੇ ਜਨਰਲ ਹੈੱਡਕੁਆਰਟਰਜ਼...
Advertisement
ਪਾਕਿਸਤਾਨ ਦੇ ਥਲ ਸੈਨਾ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਮੰਗਲਵਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਮੁਲਕ ਦੀ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਕਿਸੇ ਵੀ ਹਿਮਾਕਤ ਦਾ ਪੂਰੀ ਮਜ਼ਬੂਤੀ ਨਾਲ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਰਾਵਲਪਿੰਡੀ ਦੇ ਜਨਰਲ ਹੈੱਡਕੁਆਰਟਰਜ਼ ਵਿਚ 17ਵੀਂ ਨੈਸ਼ਨਲ ਵਰਕਸ਼ਾਪ ਬਲੋਚਿਸਤਾਨ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁਨੀਰ ਨੇ ਕਿਹਾ ਕਿ ਗੜਬੜਜ਼ਦਾ ਸੂਬੇ ਨੂੰ ਅਤਿਵਾਦ ਦੀ ਅਲਾਮਤ ਤੋਂ ਨਿਜਾਤ ਦਿਵਾਉਣ ਤੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਸਾਰੀ ਜ਼ਰੂਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਪਾਕਿਸਤਾਨ ਖੇਤਰੀ ਸ਼ਾਂਤੀ ਤੇ ਸਥਿਰਤਾ ਚਾਹੁੰਦਾ ਹੈ ਅਤੇ ਆਪਣੇ ਲੋਕਾਂ ਦੀ ਰਾਖੀ ਲਈ ਖੇਤਰੀ ਅਖੰਡਤਾ ਦੀ ਕਿਸੇ ਵੀ ਉਲੰਘਣਾ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।’’
Advertisement
Advertisement
×