ਪਾਕਿਸਤਾਨ ਦੇ ਰਾਸ਼ਟਰਪਤੀ ਬਣੇ ਰਹਿਣਗੇ ਜ਼ਰਦਾਰੀ: ਸ਼ਰੀਫ਼
ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੂੰ ਅਹੁਦਾ ਛੱਡਣ ਲਈ ਮਜਬੂਰ ਕਰਨ ਅਤੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਦੇ ਰਾਸ਼ਟਰਪਤੀ ਅਹੁਦਾ ਸੰਭਾਲਣ ਦੀਆਂ ਇੱਛਾਵਾਂ ਸਬੰਧੀ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ...
Advertisement
ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੂੰ ਅਹੁਦਾ ਛੱਡਣ ਲਈ ਮਜਬੂਰ ਕਰਨ ਅਤੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਦੇ ਰਾਸ਼ਟਰਪਤੀ ਅਹੁਦਾ ਸੰਭਾਲਣ ਦੀਆਂ ਇੱਛਾਵਾਂ ਸਬੰਧੀ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਅਜਿਹੇ ਦਾਅਵੇ ਸਿਰਫ਼ ਅੰਦਾਜ਼ੇ ਹਨ। ਸ਼ਰੀਫ਼ ਨੇ ‘ਦਿ ਨਿਊਜ਼’ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਰਾਸ਼ਟਰਪਤੀ ਬਣਨ ਦੀ ਕਦੇ ਕੋਈ ਇੱਛਾ ਨਹੀਂ ਜਤਾਈ, ਨਾ ਹੀ ਅਜਿਹੀ ਕੋਈ ਯੋਜਨਾ ਹੈ।’ਪ੍ਰਧਾਨ ਮੰਤਰੀ ਦਾ ਇਹ ਸਪਸ਼ਟੀਕਰਨ ਗ੍ਰਹਿ ਮੰਤਰੀ ਮੋਹਸਿਨ ਨਕਵੀ ਵੱਲੋਂ ‘ਐਕਸ’ ’ਤੇ ਦਿੱਤੇ ਬਿਆਨ ਮਗਰੋਂ ਆਇਆ ਹੈ। -ਪੀਟੀਆਈ
Advertisement
Advertisement
×